Abount Sayanigal.com

Internet ਅੱਜ ਸਾਡੀ ਜਿੰਦਗੀ ਦਾ ਅਹਿਮ ਹਿੱਸਾ ਬਣ ਗਿਆ ਹੈ ਪਰ ਦੁੱਖ ਦੀ ਗੱਲ ਹੈ ਕਿ internet ‘ਤੇ ਸਾਡੀ ਮਾਂ ਬੋਲੀ ਪੰਜਾਬੀ ਵਿੱਚ creative ਮੈਟਿਰੀਅਲ ਨਾਂ ਮਾਤਰ ਮੌਜੂਦ ਹੈ। ਅਸੀਂ ਇਸੇ ਕਮੀ ਨੂੰ ਆਪਣੇ ਪੱਧਰ ‘ਤੇ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸੇ ਕਾਰਣ ਅਸੀਂ ਆਪਣੇ ਸਾਰੇ ਪਾਠਕਾਂ ਨੂੰ ਬੇਨਤੀ ਵੀ ਕਰਦੇ ਹਾਂ ਕਿ ਵੱਧ ਤੋਂ ਵੱਧ meaningful ਰਚਨਾਵਾਂ ਤੇ ਲੇਖ ਪੰਜਾਬੀ ਵਿੱਚ ਇੱਥੇ ਪੋਸਟ ਕਰਨ। sayanigal.com ਮਾਂ ਬੋਲੀ ਪੰਜਾਬੀ ਦੇ ਪਾਠਕਾਂ ਨੂੰ ਆਪਣੀ ਭਾਸ਼ਾ ਵਿੱਚ ਪ੍ਰੇਰਣਾਦਾਇਕ, ਰਚਨਾਤਮਕ ਤੇ ਅਗਾਂਹਵਧੂ ਸਾਹਿਤ ਉਪਲਬਧ ਕਰਵਾਉਣ ਦੇ ਉਪਰਾਲੇ ਲਈ ਵਚਨਬੱਧ ਹੈ। ਪੰਜਾਬ ਦੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਅਜਿਹੇ ਬਹੁਤ ਲੋਕ ਹਨ ਜਿਨ੍ਹਾਂ ਕੋਲ ਪੰਜਾਬੀ ਮਾਂ ਬੋਲੀ ਵਿੱਚ ਉਪਯੋਗੀ ਰਚਨਾਵਾਂ ਹਨ, ਅਸੀਂ ਉਹਨਾਂ ਸਭ ਨੂੰ ਵੀ ਇਥੇ ਆਪਣਾ ਹੁਨਰ ਪੰਜਾਬ ਤੇ ਪੰਜਾਬੀਅਤ ਦੇ ਭਲੇ ਲਈ ਵਰਤਣ ਦੀ ਬੇਨਤੀ ਵੀ ਕਰਦੇ ਹਾਂ।